ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ SGPC ਆਪਣਾ ਯੂਟਿਊਬ ਚੈਨਲ ਸ਼ੁਰੂ ਕਰੇਗਾ।

ਪੰਜਾਬ ਸਰਕਾਰ ਵੱਲੋਂ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਲਈ ਪਾਸ ਕਿਤੇ ਸਿੱਖ ਗੁਰੂਦਵਾਰਾ ਐਕਟ 1925 ਦੇ ਵਿਰੁੱਧ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਇਸ ਸਬੰਧੀ ਕੀਤੀ ਗਈ ਕਾਰਵਾਈ ਦੇ ਸੰਬੰਧ ਵਿੱਚ ਐਕਸ਼ਨ ਰਿਪੋਰਟ ਤਲਬ ਕੀਤੀ ਸੀ। ਇਸ ਸਬੰਧੀ ਐਸ ਜੀ ਪੀ ਸੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਐਸ ਜੀ ਪੀ ਸੀ ਵੱਲੋਂ ਆਪਣਾ ਯੂਟਿਊਬ ਪੰਜਾਬੀ ਚੈਨਲ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।

ਜਨਰਲ ਸਕੱਤਰ ਵੱਲੋਂ ਗੱਲਬਾਤ ਸਬੰਧੀ ਦੱਸਿਆ ਗਿਆ ਕਿ ਉਨ੍ਹਾਂ ਨੇ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਲਈ ਯੂਟਿਊਬ ਪੰਜਾਬੀ ਚੈਨਲ ਬਣਾਉਣ ਲਈ ਲਗਭਗ ਸਾਰੇ ਕੰਮ ਮੁਕੰਮਲ ਕਰ ਲਏ ਹਨ। ਇਸ ਲਈ ਉਨ੍ਹਾਂ ਨੇ ਕੈਮਰਾ ਮੈਨ ਅਤੇ ਐਡੀਟਰ ਦੇ ਸਟਾਫ਼ ਲਈ ਨਿਯੁਕਤੀ ਕਰ ਲਈ ਹੈ ਅਤੇ ਜਲਦ ਹੀ ਸਾਰਿਆਂ ਨੂੰ ਮੁਫ਼ਤ ਵਿੱਚ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦਾ ਲਾਈਵ ਪ੍ਰਸਾਰਨ ਵੇਖਣ ਨੂੰ ਮਿਲੇਗਾ।

ਇਸ ਮੌਕੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵੱਲੋਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਸਿੱਖ ਗੁਰੂਦਵਾਰਾ ਐਕਟ ਵਿੱਚ ਸੋਧ ਨੂੰ ਪਾਸ ਕਰਨ ਉਪਰ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਉਨ੍ਹਾਂ ਵਲੋਂ ਕਿਹਾ ਗਿਆ ਕਿ ਸਰਕਾਰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣਾ ਬੰਦ ਕਰੇ ਅਤੇ ਆਪਸੀ ਗੱਲਬਾਤ ਰਾਹੀਂ ਇਸ ਮਸਲੇ ਦਾ ਹੱਲ ਕੱਢਿਆ ਜਾਵੇ।

Leave a Comment

Fruits for Sugar Patients in Punjabi Missing Titan Submarine: ਲਾਪਤਾ ਪਣਡੁੱਬੀ ‘ਚ ਸਵਾਰ ਸਾਰਿਆਂ ਦੀ ਦਰਦਨਾਕ ਮੌਤ, ਟਾਈਟੈਨਿਕ ਦਾ ਮਲਬਾ ਦੇਖਣ ਗਏ ਸੈਲਾਨੀ